ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

ਚੰਡੀਗੜ੍ਹ, 23 ਅਕਤੂਬਰ:  ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 276ਵੇਂ ਦਿਨ  ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 468  ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 276ਵੇਂ ਦਿਨ, ਪੁਲਿਸ ਟੀਮਾਂ ਨੇ 181 ਵਿਅਕਤੀਆਂ ਨੂੰ ਸੱਤ ਹਥਿਆਰਾਂ ਸਮੇਤ  ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 80,234 ਹੋਈਆਂ ਹਨ । ਇਸ ਤੋਂ ਇਲਾਵਾ 145 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਛੇ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ,ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ, ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ I ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” 601ਵੇਂ ਦਿਨ ਵੀ ਜਾਰੀ ਰੱਖੀ ਹੈ, ਜਿਸ ਵਿੱਚ ਅੱਜ 111 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 251 ਗ੍ਰਾਮ ਹੈਰੋਇਨ, 2111 ਨਸ਼ੀਲੀਆਂ ਗੋਲੀਆਂ ਅਤੇ 2950 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ, ਸਿਰਫ 601 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 87,391 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 12 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *